ਡੇਰਾ ਮੁਖੀ ਨੂੰ ਕੋਰੋਨਾ ਨਹੀਂ ਪੇਟ ’ਚ ਪਰੇਸ਼ਾਨੀ, ਹਨੀਪ੍ਰੀਤ ਦਾ ਅਟੈਂਡੈਂਟ ਪਾਸ ਰੱਦ

ਜੇਐੱਨਐੱਨ, ਗੁਰੂਗ੍ਰਾਮ : ਮੇਦਾਂਤਾ ਹਸਪਤਾਲ ਵਿਚ ਭਰਤੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਦਾ ਇਲਾਜ ਗੈਸਟ੍ਰੋਏਂਟਰੋਲਾਜੀ ਦੇ ਵਿਸ਼ੇਸ਼ ਡਾ. ਏਐੱਸ ਪੁਰੀ ਦੀ ਦੇਖ-ਰੇਖ ਵਿਚ ਚੱਲ ਰਿਹਾ ਹੈ। ਪੇਟ ਵਿਚ ਦਰਦ ਕਾਰਨ ਉਨ੍ਹਾਂ ਨੂੰ ਇਥੇ ਭਰਤੀ ਕਰਵਾਇਆ ਗਿਆ ਸੀ। ਜਬਰ ਜਨਾਹ ਤੇ ਹੱਤਿਆ ਦੇ ਦੋਸ਼ ਵਿਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਨੂੰ ਐਤਵਾਰ ਨੂੰ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਤੇ ਕੋਰੋਨਾ ਇਨਫੈਕਟਿਡ ਦੱਸਿਆ ਜਾ ਰਿਹਾ ਸੀ, ਪਰ ਸੋਮਵਾਰ ਨੂੰ ਉਸਦੀ ਰਿਪੋਰਟ ਨੈਗੇਟਿਵ ਦੱਸੀ ਗਈ ਸੀ। ਇਹ ਗੱਲ ਵੀ ਸਾਹਮਣੇ ਆਈ ਕਿ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਦੇ ਇਤਰਾਜ਼ ’ਤੇ ਗੁਰਮੀਤ ਦੀ ਦੇਖ-ਰੇਖ ਕਰਨ ਲਈ ਹਨੀਪ੍ਰੀਤ ਦਾ ਹਸਪਤਾਲ ਪ੍ਰਸ਼ਾਸਨ ਦੁਆਰਾ ਅਟੈਂਡੈਂਟ ਪਾਸ ਰੱਦ ਕਰ ਦਿੱਤਾ ਗਿਆ ਹੈ।

Sunil Verma

Learn More →

Leave a Reply

Your email address will not be published.

YouTube
Instagram
WhatsApp
Snapchat