ਸੰਸਦ ਭਵਨ ਦੇ ਬਾਹਰ ਕਿਸਾਨ ਚਲਾਉਣਗੇ ਆਪਣੀ ਸੰਸਦ

ਨਵੀਂ ਦਿੱਲੀ: ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਐਲਾਨ ਕੀਤਾ ਕਿ ਕਿਸਾਨ ਹੁਣ ਲੋਕ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀ ਸੰਸਦ ਵੀ ਚਲਾਉਣਗੇ ਸ਼ਾਂਤਮਈ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਅਗਲੇ ਦਿਨ ਹੋਰ ਕਿਸਾਨਾਂ ਦੀ ਟੀਮ ਪਾਰਲੀਮੈਂਟ ਦਾ ਸੈਸ਼ਨ ਚਲਾਵੇਗੀ। ਇਹ ਵਿਰੋਧ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ। ਸੰਯੁਕਤ ਕਿਸਾਨ ਮੋਰਚਾ ਦੀ ਟਿਕਰੀ ਬਾਰਡਰ ’ਤੇ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਦੇ ਸੂਬਾ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਵੱਲੋਂ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਪੂਰੀ ਵਿਉਂਤਬੰਦੀ ਨਾਲ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕਿਸਾਨ ਮੋਰਚਾ 17 ਜੁਲਾਈ ਤੱਕ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਸਦ ਵਿੱਚ ਆਵਾਜ਼ ਉਠਾਉਣ ਵਾਸਤੇ ਚਿਤਾਵਨੀ ਪੱਤਰ ਭੇਜੇਗਾ। 22 ਜੁਲਾਈ ਤੋਂ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਹਰ ਰੋਜ਼ ਸੈਸ਼ਨ ਦੀ ਸਮਾਪਤੀ ਤੱਕ ਹਰ ਕਿਸਾਨ ਜਥੇਬੰਦੀ ਦੇ ਪੰਜ ਮੈਂਬਰ ਅਤੇ ਘੱਟੋ-ਘੱਟ 200 ਕਿਸਾਨ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨਗੇ।

Sunil Verma

Learn More →

Leave a Reply

Your email address will not be published. Required fields are marked *

YouTube
Instagram
WhatsApp
Snapchat