ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਦਿੱਤੀ ਸ਼ੁੱਭਕਾਮਨਾਵਾਂ, ਨਾਲ ਹੀ ਕੀਤੀ ਇਹ ਉਮੀਦ…

ਚੰਡੀਗੜ੍ਹਆਮ ਆਦਮੀ ਪਾਰਟੀ (ਆਪਦੇ ਕੌਮੀ ਬੁਲਾਰੇਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਚ ਚੱਲ ਰਹੇ ਅੰਦਰੂਨੀ ਯੁੱਧ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸੱਤਾਧਾਰੀ ਕਾਂਗਰਸ ਨੂੰ ਪੰਜਾਬ ਅਤੇ ਲੋਕ ਮੁੱਦਿਆਂ ਦੀ ਨਹੀਂਸਿਰਫ਼ ਆਪਣੀ ਕੁਰਸੀ ਦੀ ਫ਼ਿਕਰ ਹੈ। ਸੱਤਾ ਚ ਹੋਣ ਦੇ ਬਾਵਜੂਦ ਕਾਂਗਰਸੀ ਕਦੇ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਲਈ ਨਹੀਂ ਲੜੇਕੇਵਲ ਕੁਰਸੀ ਖੋਹਣ ਜਾਂ ਬਚਾਉਣ ਲਈ ਆਪਸੀ ਯੁੱਧ ਲੜੇ ਹਨ। ਜਿਸ ਤਰ੍ਹਾਂ ਦੇ ਲਾਲਚੀ ਹਾਲਾਤ ਬਣੇ ਹੋਏ ਹਨਲੱਗ ਨਹੀਂ ਰਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਕਾਂਗਰਸੀ ਕਾਟੋਕਲੇਸ਼ ਸ਼ਾਂਤ ਹੋ ਜਾਵੇਗਾ।

ਰਾਘਵ ਚੱਢਾ ਸੋਮਵਾਰ ਇੱਥੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਭੁਲੱਥ ਹਲਕੇ ਤੋਂ ਕਾਂਗਰਸੀ ਉਮੀਦਵਾਰ (2017) ਰਹੇ ਰਣਜੀਤ ਸਿੰਘ ਰਾਣਾ ਅਤੇ ਕਪੂਰਥਲਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਚ ਸ਼ਾਮਲ ਕਰਨ ਉਪਰੰਤ ਮੀਡੀਆ ਦੇ ਰੂਬਰੂ 

ਪੱਤਰਕਾਰਾਂ ਨੂੰ ਪ੍ਰਤੀਕਿਰਿਆ ਦਿੰਦਿਆਂ ਰਾਘਵ ਚੱਢਾ ਨੇ ਕਿਹਾ, ”ਉਂਝ ਤਾਂ ਇਹ ਕਾਂਗਰਸ ਦਾ ਅੰਦਰੂਨੀ ਮਸਲਾ ਹੈਪਰ ਸੱਤਾਧਾਰੀ ਧਿਰ ਹੋਣ ਦੇ ਕਾਰਨ ਕਾਂਗਰਸ ਦੀ ਖ਼ਾਨਾਜੰਗੀ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ। ਆਪਸੀ ਲੜਾਈ ਕਾਰਨ ਪੰਜਾਬ ਇਨ੍ਹਾਂ ਦੇ ਏਜੰਡੇ ਤੇ ਹੀ ਨਹੀਂ ਰਿਹਾ। ਸਾਢੇ ਸਾਲ ਦੀ ਬਰਬਾਦੀ ਉਪਰੰਤ ਹੁਣ ਉਮੀਦ ਕਰਦੇ ਹਾਂ ਕਿ ਸੱਤਾਧਾਰੀ ਕਾਂਗਰਸ ਬਾਕੀ ਬਚਦੇ ਚੰਦ ਮਹੀਨਿਆਂ ਦਾ ਲੋਕਾਂ ਅਤੇ ਸੂਬੇ ਦੀ ਭਲਾਈ ਹਿੱਤ ਸਦਉਪਯੋਗ ਕਰੇਗੀ।

ਇੱਕ ਜਵਾਬ ਚ ਰਾਘਵ ਚੱਢਾ ਨੇ ਕਿਹਾ, ” ਨਵਜੋਤ ਸਿੰਘ ਸਿੱਧੂ ਨੂੰ ਸਾਡੀਆਂ ਸ਼ੁੱਭਕਾਮਨਾਵਾਂ ਹਨ। ਦੇਖਦੇ ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ ਤੇ ਬੈਠ ਕੇ ਸਿੱਧੂ ਪੰਜਾਬ ਦੇ ਸਾਰੇ ਭਖਵੇਂ ਮੁੱਦਿਆਂਭ੍ਰਿਸ਼ਟਾਚਾਰ ਅਤੇ ਮਾਫ਼ੀਆ ਨਾਲ ਕਿੰਜ ਨਿਪਟਦੇ ਹਨ?”

Sunil Verma

Learn More →

Leave a Reply

Your email address will not be published. Required fields are marked *

YouTube
Instagram
WhatsApp
Snapchat