ਚੰਡੀਗੜ੍ਹ: ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਅਹੁਦਾ ਸੰਭਾਲਣ ਤੋਂ ਪਹਿਲਾਂ ਅੱਜ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਅਨੁਸਾਰ ਸਿੱਧੂ ਅਤੇ ਕੈਪਟਨਦੀ ਦੀ “ਚੰਗੇ ਮਾਹੌਲ” ਵਿੱਚ ਮੁਲਾਕਾਤ ਹੋਈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਤਣਾਅ ਦੀਆਂ ਖ਼ਬਰਾਂ ਆ ਰਹੀਆਂ ਸਨ।
ਨਵਜੋਤ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ, ਕੈਪਟਨ ਵੀ ਸੀ ਹਾਜ਼ਰ
