• Fri. Sep 24th, 2021

Desh Punjab Times

Leading South Asian Newspaper of BC

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ‘ਚ ਲਿਆਉਣ ਲਈ ਹਰੀ ਝੰਡੀ

BySunil Verma

Jul 30, 2021

ਚੰਡੀਗੜ੍ਹ: ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ। ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ। ਜਦੋਂ ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੇ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੰਚ ਮੁਹੱਈਆ ਕਰਵਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿਚ ਸਭ ਤੋਂ ਵੱਧ, 31.94 ਫੀਸਦੀ ਹੈ। ਸੂਬੇ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਸਮਾਜਿਕ-ਆਰਥਿਕ ਅਤੇ ਸਿੱਖਿਆ ਦੇ ਵਿਕਾਸ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਇਸ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗਾ।

Leave a Reply

Your email address will not be published. Required fields are marked *