ਬਰੈਂਪਟਨ : ਕੈਨੇਡਾ ‘ਚ ਤਿੰਨ ਪੰਜਾਬੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਨਾਬਾਲਗ ਕੁੜੀਆਂ ਨੂੰ ਜਬਰੀ ਦੇਹ ਵਪਾਰ ‘ਚ ਧੱਕਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਪੀਲ ਰੀਜ਼ਨਲ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਪੁਲਿਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ ਚੌਥੇ ਦੀ ਭਾਲ ਜਾਰੀ ਹੈ, ਜੋ ਦੱਖਣੀ ਏਸ਼ੀਆ ਤੋਂ ਹੈ।
ਟਵੀਟ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੁਆਰਾ ਇੱਕ ਘਰ ‘ਚੋਂ ਨਾਬਾਲਗ ਲੜਕੀ ਨੂੰ ਇਨ੍ਹਾਂ ਨੌਜਵਾਨਾਂ ਦੇ ਕਬਜ਼ੇ ‘ਤੋਂ ਛੁਡਾਇਆ ਗਿਆ ਜਿਸ ਨਾਲ ਕੁੱਟਮਾਰ ਵੀ ਕੀਤੀ ਗਈ ਸੀ ਤੇ ਉਸਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆ ਦੀ ਪਛਾਣ ਅੰਮ੍ਰਿਤਪਾਲ ਸਿੰਘ(23) , ਹਰਕੁਵਰ ਸਿੰਘ (22) ਤੇ ਸੁਖਮਨਪ੍ਰੀਤ ਸਿੰਘ (23) ਵਜੋਂ ਹੋਈ ਹੈ। ਤਿੰਨਾਂ ਦੀ ਓਨਟਾਰੀਓ ਕੋਰਟ ਆਫ ਜਸਟਿਸ ਵਿਖੇ 22 ਅਗਸਤ ਦੀ ਪੇਸ਼ੀ ਸੀ , ਜਿਥੇ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ।ਇਸ ਮਾਮਲੇ ਵਿੱਚ ਚੌਥੇ ਦੋਸ਼ੀ ਦੀ ਭਾਲ ਜਾਰੀ ਹੈ।