ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸੀ ਲੀਡਰ ਰਾਉਲ ਗਾਂਧੀ ਦੇ ਪੈਰ ਛੂਹਣ ਦੇ ਕਥਿਤ ਤੌਰ ‘ਤੇ ਵੀਡੀਓ ਵਾਇਰਲ ਹੋ ਰਹੀ ਹੈ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਵਿਰੋਧੀ ਪਾਰਟੀਆਂ ਦੇ ਤਿੱਖੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ।
ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਵੀਡੀਓ ਨੇ ਕਾਂਗਰਸ ਦੇ ਸੱਭਿਆਚਾਰ ਦਾ ਪਰਦਾਫਾਸ਼ ਕੀਤਾ ਹੈ। ਸੋਮਵਾਰ ਨੂੰ, ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਨਵੀਂ ਸ਼ੁਰੂਆਤ ਲਈ ਪੰਜਾਬ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾਂ, ਕਾਂਗਰਸ ਦੇ ਸਾਬਕਾ ਮੁਖੀ ਨੇ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।
ਦਸ ਦਈਏ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਸੁਧਾਰਾਂ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਨੇ ਪਹਿਲੇ ਹੀ ਦਿਨ ਆਮ ਆਦਮੀ ਦੀ ਸਰਕਾਰ ਕਹਿ ਕੇ ਸਪਸ਼ਟ ਕਰ ਦਿੱਤਾ ਹੈ ਪੁਰਾਣੇ ਪ੍ਰਬੰਧ ਬਦਲਣਗੇ ਜਿਨ੍ਹਾਂ ਉੱਪਰ ਜਨਤਾ ਅਕਸਰ ਸਵਾਲ ਉਠਾਉਂਦੀ ਆ ਰਹੀ ਹੈ। ਚੰਨੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਨਾਲ ਹੀ ਆਪਣੀ ਤੇ ਹੋਰ ਮੰਤਰੀਆਂ ਦੀ ਸੁਰੱਖਿਆ ਵਿੱਚ ਕਟੌਤੀ ਦਾ ਸੰਕੇਤ ਦਿੱਤਾ ਹੈ।