• Sat. Oct 16th, 2021

Desh Punjab Times

Leading South Asian Newspaper of BC

Bharat Bandh Alert ! 27 ਸਤੰਬਰ ਨੂੰ ਦੇਸ਼ ਭਰ ‘ਚ ਕਿਸਾਨਾਂ ਦਾ ‘ਭਾਰਤ ਬੰਦ’, ਜਾਣੋ ਕੀ ਰਹੇਗਾ ਖੁੱਲ੍ਹਾ-ਕੀ ਰਹੇਗਾ ਬੰਦ

BySunil Verma

Sep 21, 2021

ਨਵੀਂ ਦਿੱਲੀ, ਏਜੰਸੀਆਂ : Bharat Bandh Alert : ਦੇਸ਼ ਭਰ ਵਿਚ ਇਕ ਵਾਰ ਫਿਰ ਕਿਸਾਨਾਂਦਾ ਭਾਰਤ ਬੰਦ ਹੋਣ ਜਾ ਰਿਹਾ ਹੈ। 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਬਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੈ। ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਉੱਪਰ ਹੋ ਗਿਆ ਹੈ। ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ਼ ਦਿੱਲੀ ਨਾਲ ਲਗਦੀਆਂ ਹੱਦਾਂ ‘ਤੇਕ ਰੀਬ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ ‘ਤੇ ਦੇਸ਼ ਭਰ ਦੇ ਕਿਸਾਨਾਂ ਨੇ ਡੇਰਾ ਲਾਇਆ ਹੋਇਆ ਹੈ। ਉੱਥੇ ਹੀ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚ ਵੀ ਕਿਸਾਨ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਦੇਸ਼ ਭਰ ਵਿਚ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਕਈ ਹੋਰ ਕਿਸਾਨ ਸੰਗਠਨ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਕਿਸਾਨ ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ।

27 ਸਤੰਬਰ ਨੂੰ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਤੇ ਇਹ ਸ਼ਾਮ ਚਾਰ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਕੇਂਦਰ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ, ਬਾਜ਼ਾਰਾਂ, ਦੁਕਾਨਾਂ, ਕਾਰਖਾਨਿਆਂ, ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ।

Leave a Reply

Your email address will not be published. Required fields are marked *