ਸਟੇਟ ਬਿਊਰੋ, ਲਖਨਊ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ’ਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਸੋਮਵਾਰ ਨੂੰ ਲਖਨਊ ਦੇ ਜੀਪੀਓ ਪਾਰਕ ’ਚ ਮਹਾਤਮਾ ਗਾਂਧੀ ਦੇ ਮੂਰਤੀ ਵਾਲੇ ਸਥਾਨ ’ਤੇ ਮੌਨ ਧਾਰਨ ਕਰਕੇ ਧਰਨਾ ਦਿੱਤਾ। ਮੌਨ ਤੋੜਨ ਤੋਂ ਬਾਅਦ ਪ੍ਰਿਅੰਕਾ ਨੇ ਕਿਹਾ ਕਿ ਲਖੀਮਪੁਰ ਵਿਚ ਕਾਲੇ ਕਾਨੂੰਨਾਂ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੱਤਰਕਾਰ ਦੀ ਕੇਂਦਰੀ ਮੰਤਰੀ ਦੀਆਂ ਗੱਡੀਆਂ ਨਾਲ ਕਰੂਰਤਾ ਨਾਲ ਦਰੜ ਕੇ ਹੱਤਿਆ ਕਰ ਦਿੱਤੀ ਗਈ।
ਅਜੇ ਮਿਸ਼ਰ ਦੇ ਮੰਤਰੀ ਦੇ ਅਹੁਦੇ ’ਤੇ ਬਣੇ ਰਹਿੰਦੇ ਹੋਏ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਦਾ ਹੈ। ਇਨਸਾਫ਼ ਮਿਲਣ ਤਕ ਸੱਤਿਆਗ੍ਰਹਿ ਦੀ ਇਹ ਲੜਾਈ ਜਾਰੀ ਰਹੇਗੀ।