Arvind Kejriwal: ਪੰਜਾਬ ‘ਚ ਚੋਣ ਮੁਹਿੰਮ ਭਖਾਉਣ ਆ ਰਹੇ ਅਰਵਿੰਦ ਕੇਜਰੀਵਾਲ, ਦੋ ਦਿਨ ਸੂਬੇ ‘ਚ ਰਹਿਣਗੇ

ਚੰਡੀਗੜ੍ਹਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਉੱਪਰ ਆ ਰਹੇ ਹਨ। ਉਹ ਦੋ ਦਿਨ ਪੰਜਾਬ ਵਿੱਚ ਰਹਿਣਗੇ। ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਾਜ਼ਾ ਸਰਵੇਖਣ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਹੁੰਗਾਰੇ ਮਗਰੋਂ ਕੇਜਰੀਵਾਲ ਨੇ ਪੰਜਾਬ ਵਿੱਚ ਸਰਗਰਮੀ ਵਧਾ ਦਿੱਤੀ ਹੈ। ਏਬੀਪੀ ਨਿਊਜ਼ਸੀ ਵੋਟਰ ਦੇ ਸਰਵੇਖਣ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਵਿਖਾਈ ਦੇ ਰਹੀ ਹੈ।

ਪਾਰਟੀ ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਆ ਰਹੇ ਹਨ। ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਦੱਸਿਆ ਕਿ ਕੇਜਰੀਵਾਲ ਪੰਜਾਬ ਦੀ ਖੁਸ਼ਹਾਲੀ ਲਈ ਜਲੰਧਰ ਸਥਿਤ ਦੇਵੀ ਤਲਾਬ ਮੰਦਰ ’ਚ ਮੱਥਾ ਟੇਕਣ ਲਈ ਪਹੁੰਚ ਰਹੇ ਹਨ ਜੋ ਦੁਪਹਿਰ ਕਰੀਬ ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ ਕਰੀਬ ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ।

ਇਸ ਦੌਰਾਨ ਜਲੰਧਰ ਦੇ ਵਪਾਰੀਆਂ ਤੇ ਪਾਰਟੀ ਦੇ ਸਿਆਸੀ ਆਗੂਆਂ ਨਾਲ ਮੀਟਿੰਗ ਕਰਨਗੇ ਜਿਸ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਵੀ ਪਤਾ ਲੱਗਾ ਹੈ ਕਿ ਕੇਜਰੀਵਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੇਖਵਾਂ ’ਚ ਜਾਣਗੇ। ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਉਹ ਉਨ੍ਹਾਂ ਦੇ ਗ੍ਰਹਿ ਨਿਵਾਸ ਸਥਾਨ ’ਤੇ ਦੁੱਖ ਵੰਡਾਉਣਗੇ।

ਦੱਸ ਦਈਏ ਕਿ ਇਸ ਵੇਲੇ ਸਭ ਦੀਆਂ ਨਜ਼ਰਾਂ ਇਸ ਗੱਲ ਉੱਪਰ ਹਨ ਕਿ ਕੇਜਰੀਵਾਲ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਉਂਦੇ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੀ ਟੇਕ ਇਸ ਗੱਲ ਉੱਪਰ ਹੀ ਹੈ ਕਿ ਕੇਜਰੀਵਾਲ ਸੀਐਮ ਦਾ ਚਿਹਰਾ ਕਿਸ ਨੂੰ ਬਣਾਉਂਦੇ ਹਨ। ਇਸ ਦੀ ਵਜ੍ਹਾ ਇਹ ਹੈ ਕਿ ਪੰਜਾਬ ਪ੍ਰਧਾਨ ਭਗਵੰਤ ਮਾਨ ਸੀਐਮ ਦਾ ਚਿਹਰਾ ਬਣਨਾ ਚਾਹੁੰਦੇ ਹਨ ਪਰ ਹਾਈਕਮਾਨ ਅਜੇ ਹੋਰ ਗਿਣਤੀਆਂ ਵਿੱਚ ਉਲਝੀ ਹੋਈ ਹੈ।

Sunil Verma

Learn More →

Leave a Reply

Your email address will not be published. Required fields are marked *

YouTube
Instagram
WhatsApp
Snapchat