ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਤੋਂ ਕਿਸਾਨ ਭੜਕ ਉੱਠੇ ਹਨ। ਤੋਮਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਕੇ ਆਪੋ-ਆਪਣੇ ਘਰਾਂ ਨੂੰ ਪਰਤਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ 21 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੱਤਰ ਲਿਖ ਕੇ ਬਕਾਇਆ ਮੰਗਾਂ ਰੱਖੀਆਂ ਸੀ, ਜਿਸ ਬਾਰੇ ਕੋਈ ਜਵਾਬ ਨਹੀਂ ਆਇਆ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਉੱਪਰ ਵਿਚਾਰ ਕਰਨ ਦੀ ਬਜਾਏ ਘਰਾਂ ਨੂੰ ਪਰਤਣ ਦੀਆਂ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨਾਂ ਦਾ ਸਪਸ਼ਟ ਕਹਿਣਾ ਹੈ ਕਿ ਉਨ੍ਹਾਂ ਦੇ 750 ਦੇ ਕਰੀਬ ਸਾਥੀ ਸ਼ਹੀਦ ਹੋਏ ਹਨ, ਜਿਸ ਬਾਰੇ ਸਰਕਾਰ ਕਹਿ ਰਹੀ ਹੈ ਕਿ ਕੋਈ ਰਿਕਾਰਡ ਹੀ ਨਹੀਂ। ਕਿਸਾਨ ਲੀਡਰਾਂ ਮੁਤਾਬਕ ਮੋਰਚੇ ਨੂੰ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ ਦੀ ਉਡੀਕ ਹੈ।