ਬਹੁ-ਚਰਚਿਤ ਡਰੱਗਜ਼ ਕੇਸ ਵਿੱਚ ਅੱਜ ਵੀਰਵਾਰ ਮੋਹਾਲੀ ਅਦਾਲਤ ਵਿੱਚ ਆਤਮ-ਸਮੱਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਨੇ 8 ਮਾਰਚ ਤੱਕ ਜੁਡੀਸ਼ਲ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਰਾਹਤ ਅੱਜ ਖ਼ਤਮ ਹੋ ਜਾਣਪਿੱਛੋਂ ਮਜੀਠੀਆ ਨੇ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ।ਉਨ੍ਹਾ ਨੇ ਆਪਣੇਖਿਲਾਫ ਕੇਸ ਦਰਜ ਹੋਣ ਪਿੱਛੋਂ ਮੋਹਾਲੀ ਅਦਾਲਤ ਵਿੱਚ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜੋ ਰੱਦ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਤਾਂ ਏਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਦੇ ਪਿੱਛੋਂ ਉਨ੍ਹਾਂ ਦੀ ਅਰਜ਼ੀ ਰੱਦ ਹੋ ਗਈ ਸੀ। ਫਿਰ ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਅਰਜ਼ੀ ਦਿੱਤੀ ਤਾਂ ਕੋਰਟ ਨੇ ਵਿਧਾਨ ਸਭਾ ਚੋਣਾਂ ਦੇਖ ਕੇ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਾ ਦਿੱਤੀ ਸੀ, ਜੋ ਅੱਜ ਖ਼ਤਮ ਹੋ ਗਈ ਸੀ। ਇਸ ਕਾਰਨ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੋਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਜਨਵਰੀ ਤੱਕ ਮਜੀਠੀਆ ਵਿਰੁੱਧ ਕੋਈ ਕਾਰਵਾਈ ਕਰਨੋਂ ਰੋਕਿਆ ਅਤੇ ਇਸਦੇ ਨਾਲ ਮਜੀਠੀਆ ਨੂੰ 23 ਫਰਵਰੀ ਨੂੰ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਨੂੰ ਕਿਹਾ ਸੀ।ਅੱਜ ਮਜੀਠੀਆ ਦੇ ਆਤਮ ਸਮੱਰਪਣ ਦੇ ਬਾਅਦ ਉਸ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋ ਰਹੀ ਹੈ। ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਤੇ ਉਹ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂਦੇ ਮੁਕਾਬਲੇ ਵਿਧਾਨ ਸਭਾ ਚੋਣ ਦੇ ਉਮੀਦਵਾਰ ਵੀ ਹਨ, ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਗਜ਼ੀ ਕਾਰਵਾਈ ਪੂਰੀ ਹੋਣਪਿੱਛੋਂਸੰਗਰੂਰ ਜੇਲ੍ਹ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂਬਿਕਰਮਜੀਤ ਸਿੰਘ ਮਜੀਠੀਆ ਨੂੰ ਸੰਗਰੂਰ ਲਿਆਂਦਾ ਗਿਆ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਨ ਦੌਰਾਨ ਉਸ ਨੂੰ ਕਰੀਬ 20 ਮਿੰਟ ਸੰਗਰੂਰ ਜੇਲ੍ਹ ਵਿੱਚ ਰੱਖਿਆ ਗਿਆ ਸੀ। ਮਜੀਠੀਆ ਦੇਸੰਗਰੂਰ ਜੇਲ੍ਹ ਪੁੱਜਣ ਉੱਤੇਸੰਗਰੂਰ ਤੋਂ ਅਕਾਲੀ ਦਲ ਬਸਪਾਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਉਨ੍ਹਾਂ ਨੂੰ ਮਿਲਣ ਜੇਲ੍ਹ ਪੁੱਜੇ।ਉਨ੍ਹਾਂ ਕਿਹਾ ਕਿ ਮਜੀਠੀਆ ਖਿਲਾਫ ਹੋ ਰਹੀ ਕਾਰਵਾਈ ਪੂਰੀ ਤਰ੍ਹਾਂ ਝੂਠ ਹੈ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਦਾਲਤ ਵਿੱਚ ਪੇਸ਼
