ਬਲਾਤਕਾਰ ਦੇ ਦੋਸ਼ਾਂ ਵਿੱਚ ਫਸੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਸੁਣਵਾਈ ਅਦਾਲਤ ਨੇ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਇੱਕ ਵਿਧਵਾ ਵੱਲੋਂ ਲਾਏ ਬਲਾਤਕਾਰ ਦੇ ਦੋਸ਼ਾਂ ਵਿੱਚ ਪੁਲਸ ਨੇ ਪਿਛਲੇ ਸਾਲ ਬੈਂਸ ਤੇ ਉਸ ਸਾਥੀਆਂ ਖ਼ਿਲਾਫ਼ ਬਲਾਤਕਾਰ ਸਮੇਤ ਕਈ ਹੋਰ ਧਰਾਵਾਂ ਦਾ ਕੇਸ ਦਰਜ ਕੀਤਾ ਸੀ। ਅਦਾਲਤ ਵੱਲੋਂ ਪਹਿਲ੍ਹਾਂ ਜ਼ਮਾਨਤੀ ਅਤੇ ਫਿਰ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ, ਪਰ ਇਸ ਦੇ ਬਾਵਜੂਦ ਜਦੋਂ ਬੈਂਸ ਤੇ ਉਸ ਦੇ ਸਾਥੀ ਪੇਸ਼ ਨਹੀਂ ਹੋਏ ਤਾਂ ਅਦਾਲਤ ਨੇ ਬੈਂਸ ਸਮੇਤ ਉਸ ਦੇ ਸਾਥੀਆਂ ਖ਼ਿਲਾਫ਼ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਕੱਲ੍ਹ ਜੱਜ ਨੇ ਇਹ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।
ਇੱਕ ਦੂਜੇ ਕੇਸ ਵਿੱਚ ਅਦਾਲਤ ਨੇਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਸ ਨੂੰ ਅਪਰਾਧਿਕ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਪਤਾ ਲੱਗਾ ਹੈ ਕਿ ਸਾਲ 2020 ਵਿੱਚ ਬੈਂਸ ਨੇ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪ੍ਰਦਰਸ਼ਨ ਕੀਤਾ ਸੀ। ਪੁਲਸ ਨੇ ਇਸ ਕੇਸ ਵਿੱਚ ਬੈਂਸ ਅਤੇ ਉਸ ਦੇ ਸਾਥੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕੀਤਾ ਸੀ, ਇਸ ਵਿੱਚ ਵੀ ਬੈਂਸ ਦੇ ਖ਼ਿਲਾਫ਼ ਅਦਾਲਤ ਵੱਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਅਦਾਲਤ ਨੇ ਇਸ ਬਾਰੇ ਵੀ ਪੁਲਸ ਨੂੰ ਧਾਰਾ 229ਏ ਤਹਿਤ ਅਪਰਾਧਿਕ ਕੇਸ ਦਰਜ ਕਰਨ ਦੇ ਹੁਕਮ ਦਿੱਤੇ, ਇਸ ਦੀ ਸੁਣਵਾਈ 7 ਅਪ੍ਰੈਲ ਨੂੰ ਹੋਵੇਗੀ।
ਬੈਂਸ ਬਲਾਤਕਾਰ ਕੇਸ ਦੀ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ
