ਬੀਜਿੰਗ, ਏਜੰਸੀਆਂ : ਯੂਕਰੇਨ ‘ਤੇ ਰੂਸੀ ਹਮਲੇ ਦੇ ਮੱਦੇਨਜ਼ਰ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਚੀਨ ਤਾਈਵਾਨ ‘ਚ ਅਜਿਹੀ ਹਮਲਾਵਰ ਕਾਰਵਾਈ ਨਾ ਕਰ ਦੇਵੇ। ਇਨ੍ਹਾਂ ਖ਼ਦਸ਼ਿਆਂ ਵਿਚਕਾਰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਨੀ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਤਾਈਵਾਨ ਚੀਨ ਦਾ ਅਨਿੱਖੜਵਾਂ ਅੰਗ ਹੈ ਤੇ ਆਖਰਕਾਰ ਮਾਤ ਭੂਮੀ ਦੀਆਂ ਬਾਹਾਂ ਵਿੱਚ ਵਾਪਸ ਆ ਜਾਵੇਗਾ। ਚੀਨ ਦੇ ਇਸ ਬਿਆਨ ਨੇ ਕੌਮਾਂਤਰੀ ਸਿਆਸੀ ਮਾਹੌਲ ਨੂੰ ਹੋਰ ਗਰਮਾ
ਨਿਊਜ਼ ਏਜੰਸੀ ਆਈਏਐਨਐੱਸ ਦੀ ਰਿਪੋਰਟ ਮੁਤਾਬਕ ਚੀਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਦੀਆਂ ਕੁਝ ਤਾਕਤਾਂ ਤਾਇਵਾਨ ਦੀ ਆਜ਼ਾਦੀ ਦੀ ਵਕਾਲਤ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਦੀਆਂ ਹਨ। ਇਹ ਇਕ ਚੀਨ ਨੀਤੀ ਲਈ ਚੁਣੌਤੀਆਂ ਪੇਸ਼ ਕਰਦਾ ਹੈ। ਵਾਂਗ ਯੀ ਨੇ ਕਿਹਾ ਕਿ ਚੀਨ ਨੂੰ ਕੰਟਰੋਲ ਕਰਨ ਲਈ ਤਾਈਵਾਨ ਦੀ ਵਰਤੋਂ ਕਰਨ ਦੀਆਂ ਕੋਸ਼ਿਸ਼ਾਂ ਅਸਫਲ ਸਾਬਤ ਹੋਣਗੀਆਂ। ਚੀਨ ਅਮਰੀਕਾ ਦੇ ਵਧਦੇ ਦਬਾਅ ਦੇ ਖਿ਼ਲਾਫ਼ ਆਪਣੀ ਰਾਸ਼ਟਰੀ ਪ੍ਰਭੂਸੱਤਾ ਦੀ ਮਜ਼ਬੂਤੀ ਨਾਲ ਰੱਖਿਆ ਕਰੇਗਾ। ਚੀਨ ਇਸ ਦੇ ਲਈ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ।