ਚੰਡੀਗੜ੍ਹ : ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਘਮਸਾਨ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਨੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਸੁਨੀਲ ਜਾਖੜ ਨੂੰ ਆਪਣੇ ਗਿਰੇਬਾਨ ‘ਚ ਝਾਤੀ ਮਾਰਨੀ ਚਾਹੀਦੀ ਹੈ।
ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਰ ਲਈ ਜਾਖੜ ਸਭ ਤੋਂ ਵੱਡੇ ਗੁਨਾਹਗਾਰ ਹਨ, ਜੋ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਤੇ ਫਿਰ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਵਜੋਂ ਅਸਫਲ ਰਹੇ। ਦੀਵਾਨ ਨੇ ਸੂਬੇ ‘ਚ ਹਾਰ ਲਈ ਦਿਮਾਗੀ ਤੌਰ ‘ਤੇ ਕੰਮ ਕਰਨ ਦੀ ਜ਼ਿੰਮੇਵਾਰੀ ਅਜੈ ਮਾਕਨ, ਜੋ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਸਨ, ‘ਤੇ ਵੀ ਸਵਾਲ ਉਠਾਏ।