ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਸਰਕਾਰ ਵੱਲੋਂ 2022-23 ਦਾ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਸ਼ੁਰੂ ਹੋਏ ਬਜਟ ‘ਤੇ ਚਰਚਾ ਦਾ ਅੱਜ ਆਖਰੀ ਦਿਨ ਹੈ। ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੀ ਗੱਲਬਾਤ ਤੋਂ ਬਾਅਦ ਵਿਧਾਨ ਸਭਾ ਵੱਲੋਂ ਬਜਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਦਿੱਲੀ ਵਿਧਾਨ ਸਭਾ ਦੇ ਬਜਟ ‘ਤੇ ਚਰਚਾ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਦਨ ‘ਚ ਬਿਆਨ ਦੇਣਗੇ। ਸੋਮਵਾਰ ਨੂੰ ਸੂਬੇ ਦੇ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਵਾਇਰਲ ਹੋਈ ਵੀਡੀਓ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ਾਂ ਨੂੰ ਲੈ ਕੇ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ। ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੇ ਕਰੀਬ ਇੱਕ ਘੰਟਾ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਹੰਗਾਮੇ ਕਾਰਨ ਸਪੀਕਰ ਰਾਮ ਨਿਵਾਸ ਗੋਇਲ ਨੂੰ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨੀ ਪਈ। ਬਾਅਦ ਵਿੱਚ ਇੱਕ ਨਿੰਦਾ ਮਤੇ ’ਤੇ ਚਰਚਾ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਗਲਤ ਹੈ। ਜੇਕਰ ਪ੍ਰਦੇਸ਼ ਭਾਜਪਾ ਪ੍ਰਧਾਨ ਨੇ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਹੈ ਤਾਂ ਉਹ ਮੁਆਫੀ ਮੰਗਣ ਲਈ ਤਿਆਰ ਹਨ ਪਰ ਉਹ ਵੀਡੀਓ ਸਦਨ ‘ਚ ਦਿਖਾਈ ਜਾਵੇ ਪਰ ਸਪੀਕਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਇਸ ਮਗਰੋਂ ਸਦਨ ਵਿੱਚ ਨਿੰਦਾ ਮਤਾ ਪਾਸ ਕੀਤਾ ਗਿਆ, ਜਿਸ ’ਤੇ ਵਿਰੋਧੀ ਧਿਰ ਨੇ ਸਦਨ ਦਾ ਬਾਈਕਾਟ ਕਰ ਦਿੱਤਾ। ਸੋਮਵਾਰ ਨੂੰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ‘ਆਪ’ ਵਿਧਾਇਕ ਮਹਿੰਦਰ ਗੋਇਲ ਨੇ ਮਾਮਲਾ ਉਠਾਇਆ।
Delhi Budget 2022 : ਚਰਚਾ ਤੋਂ ਬਾਅਦ ਅੱਜ ਮਿਲੇਗੀ ਬਜਟ ਨੂੰ ਮਨਜ਼ੂਰੀ, ਸੀਐੱਮ ਅਰਵਿੰਦ ਕੇਜਰੀਵਾਲ ਵੀ ਦੇਣਗੇ ਸਟੇਟਮੈਂਟ
