ਪਾਕਿਸਤਾਨ ਦੇ ਪੇਸ਼ਾਵਰ ਤੋਂ ਇਸ ਵੇਲੇ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦੋ ਸਿੱਖਾਂ ਦਾ ਅਣਪਛਾਤਿਆਂ ਦੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ, ਦੋਵੇਂ ਸਿੱਖ ਕਈ ਸਾਲਾਂ ਤੋਂ ਪੇਸ਼ਾਵਰ ਵਿੱਚ ਦੁਕਾਨ ਚਲਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਕਵਲਜੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ ਹਵਾਲੇ ਅਨੁਸਾਰ, ਦੋਵੇਂ ਸਿੱਖਾਂ ਤੇ ਉਸ ਵੇਲੇ ਗੋਲੀਆਂ ਚਲਾਈਆਂ ਗਈਆਂ, ਜਦੋਂ ਉਹ ਦੁਕਾਨ ਵਿੱਚ ਬੈਠੇ ਸਨ। ਦੁਕਾਨਾਂ ਤੇ ਪਹਿਲਾਂ ਤਾਬੜਤੋੜ ਫਾਈਰਿੰਗ ਕੀਤੀ ਗਈ ਅਤੇ ਬਾਅਦ ਵਿੱਚ ਨਿਸ਼ਾਨਾ ਬਣਾ ਕੇ, ਦੋ ਸਿੱਖਾਂ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਦੂਜੇ ਪਾਸੇ ਇਸ ਸਾਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਅਤੇ ਮ੍ਰਿਤਕ ਪਰਿਵਾਰਾਂ ਦੇ ਨਾਲ ਦੁੱਖ ਜਾਹਰ ਕਰਦਿਆਂ ਪਾਕਿਸਤਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ।