ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ‘ਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਮਾਸਟਰ ਪਲਾਨ ਵਿਚ ਆਧੁਨਿਕ ਸਹੂਲਤਾਂ ਵਾਲੀ ਨਵੀਂ ਟਾਊਨਸ਼ਿਪ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਆਪਣੇ ਸਰਕਾਰੀ ਗ੍ਹਿ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਟ੍ਰਾਈਸਿਟੀ ਵਿਚ ਲੋਕਾਂ ਨੂੰ ਕਿਫ਼ਾਇਤੀ ਰਿਹਾਇਸ਼ੀ ਸਹੂਲਤਾਂ ਮੁਹੱਈਆ ਕਰਨ ਲਈ ਅਜਿਹੀ ਟਾਊਨਸ਼ਿਪ ਸਮੇਂ ਦੀ ਲੋੜ ਹੈ। ਉਨ੍ਹਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਰੂਪ-ਰੇਖਾ ਉਲੀਕਣ ਅਤੇ ਇਸ ਮਾਮਲੇ ਬਾਰੇ ਪੁਖ਼ਤਾ ਤਜਵੀਜ਼ ਪੇਸ਼ ਕਰਨ ਲਈ ਕਿਹਾ। ਮਾਨ ਨੇ ਕਿਹਾ ਕਿ ਇਹ ਤਜਵੀਜ਼ਤ ਟਾਊਨਸ਼ਿਪ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਰਾਮਦਾਇਕ ਜੀਵਨ ਬਸਰ ਕਰ ਸਕਣ।

Sunil Verma

Learn More →

Leave a Reply

Your email address will not be published.

YouTube
Instagram
WhatsApp
Snapchat