ਕੁੱਲੂ, 25 ਜੂਨ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਰਾਜਨੀਤੀ ਨਹੀਂ ਜਾਣਦੇ। ਸਾਡਾ ਸਫ਼ਰ ਅੰਨਾ ਅੰਦੋਲਨ ਤੋਂ ਸ਼ੁਰੂ ਹੋਇਆ ਤੇ ਫਿਰ ਅਸੀਂ ਸਿਆਸੀ ਪਾਰਟੀ ਬਣਾਈ। ਅਸੀਂ ਦੇਸ਼ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਸੰਕਲਪ ਲਿਆ ਹੈ। ਪਹਿਲਾਂ ਅਸੀਂ ਦਿੱਲੀ ‘ਚ ਭ੍ਰਿਸ਼ਟਾਚਾਰ ਖ਼ਤਮ ਕੀਤਾ ਤੇ ਹੁਣ ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਹੈ।
ਅਸੀਂ ਦੇਸ਼ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਲਿਆ ਹੈ ਸੰਕਲਪ – ਕੁੱਲੂ ਰੋਡ ਸ਼ੋਅ ‘ਚ ਬੋਲੇ ਕੇਜਰੀਵਾਲ
