ਚੰਡੀਗੜ੍ਹ; ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਦਸਤਾਵੇਜ਼ ਵਿੱਚ ਵਿੱਤੀ ਗੜਬੜੀ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਹ ਵ੍ਹਾਈਟ ਪੇਪਰ 73 ਪੰਨਿਆਂ ਦਾ ਹੈ।
ਵਿੱਤੀ ਸੰਕਟ ਤੇ ਕਰਜ਼ੇ ਦੇ ਜਾਲ ’ਚ ਫਸਿਆ ਹੋਇਆ ਪੰਜਾਬ: ਵ੍ਹਾਈਟ ਪੇਪਰ
