Gurmeet Ram Rahim: ਪੁਰਾਣੇ ਰੰਗ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ, ਆਸ਼ਰਮ ‘ਚ ਵਾਲੀਬਾਲ ਖੇਡਦੇ ਆਇਆ ਨਜ਼ਰ

Gurmeet Ram Rahim Volleyball News: ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim )17 ਜੂਨ ਤੋਂ ਪੈਰੋਲ ‘ਤੇ ਬਾਹਰ ਆਇਆ ਹੈ। ਇੱਕ ਮਹੀਨੇ ਲਈ ਪੈਰੋਲ ‘ਤੇ ਬਾਹਰ ਆਇਆ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ‘ਚ ਹੈ। ਇੱਥੇ ਉਹ ਫਿਰ ਤੋਂ ਆਪਣੇ ਪੁਰਾਣੇ ਰੰਗ ‘ਚ ਨਜ਼ਰ ਆ ਰਿਹਾ ਹੈ।

ਰਾਮ ਰਹੀਮ ਬਰਨਾਵਾ ਦੇ ਆਸ਼ਰਮ ‘ਚ ਆਪਣੇ ਸਮਰਥਕਾਂ ਨਾਲ ਵਾਲੀਬਾਲ ਖੇਡਦੇ ਹੋਏ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਹ ਆਪਣੇ ਸਮਰਥਕਾਂ ਨੂੰ ਵੀ ਮਿਲ ਰਿਹਾ ਹੈ। ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਸੋਸ਼ਲ ਮੀਡੀਆ ਰਾਹੀਂ ਰੋਜ਼ਾਨਾ ਆਪਣੇ ਸਮਰਥਕਾਂ ਨੂੰ ਉਪਦੇਸ਼ ਦੇ ਰਿਹਾ ਹੈ, ਹੁਣ ਤੱਕ ਹਜ਼ਾਰਾਂ ਸਮਰਥਕ ਰਾਮ ਰਹੀਮ ਨੂੰ ਮਿਲ ਚੁੱਕੇ ਹਨ।

ਗੁਰਮੀਤ ਰਾਮ ਰਹੀਮ ਇਸ ਸਮੇਂ 2002 ਵਿੱਚ ਆਪਣੇ ਮੈਨੇਜਰ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 2017 ਵਿੱਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਵੀ ਠਹਿਰਾਇਆ ਗਿਆ ਸੀ। ਰਾਮ ਰਹੀਮ ਬਲਾਤਕਾਰ ਤੇ ਕਤਲ ਦੇ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਰਾਮ ਰਹੀਮ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵਿੱਚ ਵੱਡੀ ਗਿਣਤੀ ਵਿੱਚ ਪੈਰੋਕਾਰ ਹਨ। ਇਸ ਤੋਂ ਪਹਿਲਾਂ ਉਹ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਅਰਜ਼ੀ ਸਮੇਤ ਵੱਖ-ਵੱਖ ਕਾਰਨਾਂ ਕਰਕੇ ਚਾਰ ਵਾਰ ਜੇਲ੍ਹ ਤੋਂ ਰਿਹਾਅ ਹੋ ਚੁੱਕਾ ਹੈ।

ਹਰਿਆਣਾ ਦੇ ਜੇਲ੍ਹ ਮੰਤਰੀ ਅਨੁਸਾਰ ਗੁਰਮੀਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਡੇਰਾ ਸੱਚਾ ਸੌਦਾ ਆਸ਼ਰਮ ਬਰਨਾਵਾ ਜਾਣਾ ਚਾਹੁੰਦਾ ਸੀ। ਮੰਤਰੀ ਨੇ ਕਿਹਾ ਕਿ ਪੈਰੋਲ ਦੇਣ ਤੋਂ ਪਹਿਲਾਂ ਬਾਗਪਤ ‘ਚ ਪ੍ਰਸ਼ਾਸਨ ਤੋਂ ਇਜਾਜ਼ਤ ਲਈ ਗਈ ਸੀ।

Sunil Verma

Learn More →

Leave a Reply

Your email address will not be published. Required fields are marked *

YouTube
Instagram
WhatsApp
Snapchat