ਬਠਿੰਡਾ : ਕਾਂਗਰਸ ਸਰਕਾਰ ਦੌਰਾਨ ਫੂਡ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ’ਤੇ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਐਸਐਸਪੀ ਵਿਜੀਲੈਂਸ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਸ ਦੇ ਸਾਥੀਆਂ ਵਿਰੁੱਧ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿਚ ਉਨ੍ਹਾਂ ਦੋਸ਼ ਲਾਇਆ ਹੈ ਕਿ ਸਾਬਕਾ ਵਿੱਤ ਮੰਤਰੀ ਨੇ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਬਠਿੰਡਾ ਸ਼ਹਿਰ ਵਿਚ ਕਈ ਵੱਡੇ ਘਪਲੇ ਕੀਤੇ ਹਨ, ਜਿੰਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਲੋਕਾਂ ਤੇ ਸਰਕਾਰ ਸਾਹਮਣੇ ਰੱਖਿਆ ਜਾਵੇਗਾ। ਇਸ ਮਾਮਲੇ ਸਬੰਧੀ ਪੱਖ ਜਾਣਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੂੰ ਫੋਨ ਕੀਤਾ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।
ਆਸ਼ੂ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਸ਼ਿਕਾਇਤ, ਭਾਜਪਾ ਆਗੂ ਸਿੰਗਲਾ ਨੇ ਐਸਐਸਪੀ ਵਿਜੀਲੈਂਸ ਤੋਂ ਕੀਤੀ ਇਹ ਮੰਗ
