ਚੰਡੀਗਡ਼੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਦਿੱਲੀ ਪੁਲਿਸ ਅਤੇ ਕੇਂਦਰ ਦੀਆਂ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਨੂੰ ਦੋ ਸਾਥੀਆਂ ਸਣੇ ਪੱਛਮੀ ਬੰਗਾਲ ਦੇ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਤੇ ਰਜਿੰਦਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕੀਤੀ ਹੈ।
ਸੂਤਰਾਂ ਮੁਤਾਬਕ ਕੱਲ੍ਹ ਤਕ ਪੰਜਾਬ ਪੁਲਿਸ ਇਨ੍ਹਾਂ ਨੂੰ ਮਾਨਸਾ ਲਿਆ ਕੇ ਅਦਾਲਤ ਵਿਚ ਪੇਸ਼ ਕਰੇਗੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਚ ਉਹ ਇਕਲੌਤਾ ਸ਼ੂਟਰ ਸੀ ਜੋ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਤਿੰਨ ਨਿਸ਼ਾਨੇਬਾਜ਼ਾਂ 19 ਸਾਲਾ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਸਚਿਨ ਨੂੰ ਗ੍ਰਿਫਤਾਰ ਕੀਤਾ ਸੀ।
ਇਸ ਤੋਂ ਬਾਅਦ ਇਸ ਸਾਲ 20 ਜੁਲਾਈ ਨੂੰ ਅੰਮ੍ਰਿਤਸਰ ਨੇੜੇ ਪੁਰਾਣੀ ਹਵੇਲੀ ਵਿਖੇ ਦੋ ਸ਼ੂਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।
ਇਨ੍ਹਾਂ ਛੇ ਸ਼ੂਟਰਾਂ ਨੇ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਮਹਿੰਦਰਾ ਥਾਰ ਜਾ ਰਹੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।