ਅਹਿਮਦਾਬਾਦ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਐਤਵਾਰ ਨੂੰ ਗੁਜਰਾਤ ਵਿੱਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਆਗੂ ਕੇਜਰੀਵਾਲ ਅਤੇ ਸ੍ਰੀ ਮਾਨ ਸਾਂਝੇ ਤੌਰ ‘ਤੇ ਭਾਵਨਗਰ ਦੇ ਪਾਲੀਤਾਨਾ ਕਸਬੇ ਅਤੇ ਰਾਜਕੋਟ ਜ਼ਿਲ੍ਹੇ ਦੇ ਧੋਰਾਜੀ ਵਿਖੇ ਦੋ ਰੈਲੀਆਂ ਨੂੰ ਸੰਬੋਧਤ ਕਰਨਗੇ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਆਪਣੇ ਗੁਜਰਾਤ ਦੌਰੇ ਦੇ ਤੀਜੇ ਦਿਨ ਐਤਵਾਰ ਨੂੰ ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ।
ਗੁਜਰਾਤ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਦਿੱਲੀ, ਪੰਜਾਬ ਤੇ ਰਾਜਸਥਾਨ ਦੇ ਮੁੱਖ ਮੰਤਰੀ
