ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇਕ ਰੈਲੀ ਦੌਰਾਨ ਵੱਡੀ ਗੱਲ ਕਹਿ ਦਿੱਤੀ। ਉਨ੍ਹਾਂ ਕਿਹਾ ਕਿ ਸਿੱਧੂ ਦੀ ਹੱਤਿਆ ਹੋਇਆਂ ਨੂੰ 5 ਮਹੀਨੇ ਬੀਤ ਗਏ ਪਰ ਸਰਕਾਰ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿਵਾ ਸਕੀ। ਉਨ੍ਹਾਂ ਕਿਹਾ ਕਿ ਕਾਨੂੰਨ ‘ਤੇ ਭਰੋਸਾ ਸੀ, ਇਸੇ ਕਰ ਕੇ ਅਜੇ ਤਕ ਕੋਈ ਧਰਨਾ ਨਹੀਂ ਦਿੱਤਾ, ਪਰ ਹੁਣ ਸਰਕਾਰ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕੌਮੀ ਜਾਂਚ ਏਜੰਸੀ (NIA) ਵੀ ਉਨ੍ਹਾਂ ਲੋਕਾਂ ਨੂੰ ਹੀ ਪਰੇਸ਼ਾਨ ਕਰ ਰਹੀ ਹੈ ਜਿਹੜੇ ਉਸ ਦੇ ਹੱਕ ਵਿਚ ਖੜ੍ਹੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਸ਼ੁੱਭਦੀਪ ਨੇ ਅਮਰੀਕਾ-ਕੈਨੇਡਾ ਵਰਗੇ ਦੇਸ਼ਾਂ ਦੀ ਬਜਾਏ ਆਪਣੇ ਦੇਸ਼ ‘ਚ ਰਹਿਣ ਦਾ ਫ਼ੈਸਲਾ ਕੀਤਾ ਸੀ ਪਰ ਪੰਜਾਬ ‘ਚ ਗੈਂਗਸਟਰਾਂ ਨੇ ਉਸ ਨੂੰ ਆਪਣਾ ਸ਼ਿਕਾਰ ਬਣਾ ਲਿਆ। ਉਨ੍ਹਾਂ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਤਕ ਇਨਸਾਫ਼ ਨਾ ਮਿਲਿਆ ਤਾਂ ਉਹ ਐੱਫਆਈਆਰ ਡੀਜੀਪੀ ਨਾਲ ਗੱਲ ਕਰ ਕੇ ਵਾਪਸ ਲੈ ਲੈਣਗੇ।