ਜੇਐੱਨਐੱਨ, ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਵੱਲੋਂ ਫ਼ੌਜ ਮੁਖੀ ਦੀ ਨਿਯੁਕਤੀ ਦੀ ਪੇਸ਼ਕਸ਼ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸ਼ਾਹਬਾਜ਼ ਸ਼ਰੀਫ਼ ਨੇ ਇਮਰਾਨ ਖ਼ਾਨ ਨੂੰ ਚਾਰਟਰ ਆਫ਼ ਡੈਮੋਕਰੇਸੀ ਅਤੇ ਚਾਰਟਰ ਆਫ਼ ਇਕਾਨਮੀ ‘ਤੇ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।
ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਪੀਟੀਆਈ ਚੇਅਰਮੈਨ ਇਮਰਾਨ ਖਾਨ ਨੇ ਪਾਕਿਸਤਾਨ ਸਰਕਾਰ ਨੂੰ ਦੋਵਾਂ ਮੁੱਦਿਆਂ ਨੂੰ ਸੁਲਝਾਉਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਇਮਰਾਨ ਖਾਨ ਨੇ ਫੌਜ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਸੀ। ਸ਼ਾਹਬਾਜ਼ ਸ਼ਰੀਫ ਨੇ ਦੱਸਿਆ ਕਿ ਇਮਰਾਨ ਨੇ ਦੋਵਾਂ ਮਾਮਲਿਆਂ ਨੂੰ ਸੁਲਝਾਉਣ ਲਈ ਪਾਕਿਸਤਾਨ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਹੈ। ਪਹਿਲਾ- ਮਾਮਲਾ ਫੌਜ ਮੁਖੀ ਦੀ ਨਿਯੁਕਤੀ ਦਾ ਸੀ ਅਤੇ ਦੂਜਾ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਸੀ।