ਓਟਵਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕ੍ਰਿਸਮਸ ਤੋਂ ਬਾਅਦ ਆਪਣੇ ਪਰਿਵਾਰ ਨਾਲ ਇੱਕ ਹਫਤੇ ਦੀਆਂ ਛੁੱਟੀਆਂ ਬਿਤਾਉਣ ਲਈ ਜਮਾਇਕਾ ਰਵਾਨਾ ਹੋਣਗੇ।
ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਦੌਰੇ ਦੌਰਾਨ ਟਰੂਡੋ ਓਟਵਾ ਦੇ ਲਗਾਤਾਰ ਸੰਪਰਕ ਵਿੱਚ ਰਹਿਣਗੇ ਤੇ ਉਨ੍ਹਾਂ ਨੂੰ ਲਗਾਤਾਰ ਸਾਰੇ ਮੁੱਦਿਆਂ ਤੋਂ ਜਾਣੂ ਕਰਵਾਇਆ ਜਾਂਦਾ ਰਹੇਗਾ। ਪੀਐਮਓ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਟਰੈਵਲ ਤੋਂ ਪਹਿਲਾਂ ਹੀ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਫੈਡਰਲ ਐਥਿਕਸ ਕਮਿਸ਼ਨਰ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਚੁੱਕਿਆ ਹੈ ਤਾਂ ਕਿ ਕਿਸੇ ਕਿਸਮ ਦੀਆਂ ਗਾਈਡਲਾਈਨਜ਼ ਦੀ ਉਲੰਘਣਾ ਨਾ ਹੋਵੇ।
ਜਿ਼ਕਰਯੋਗ ਹੈ ਕਿ 2016 ਵਿੱਚ ਬਹਾਮਾਸ ਵਿੱਚ ਆਗਾ ਖਾਨ ਦੇ ਪ੍ਰਾਈਵੇਟ ਆਈਲੈਂਡ ਉੱਤੇ ਛੁੱਟੀਆਂ ਮਨਾਉਣ ਕਾਰਨ 2017 ਵਿੱਚ ਟਰੂਡੋ ਕੌਨਫਲਿਕਟ ਆਫ ਇੰਟਰਸਟ ਨਿਯਮਾਂ ਦੀ ਉਲੰਘਣਾਂ ਦੇ ਮਾਮਲੇ ਵਿੱਚ ਫਸ ਗਏ ਸਨ।
ਪਰਿਵਾਰ ਸਮੇਤ ਛੁੱਟੀਆ ਮਨਾਉਣ ਲਈ ਜਮਾਇਕਾ ਜਾਣਗੇ ਟਰੂਡੋ
