ਨਵੀਂ ਦਿੱਲੀ: ਹਾਕੀ ਵਿਸ਼ਵ ਕੱਪ 2023 ਦੇ ਆਪਣੇ ਪਹਿਲੇ ਮੈਚ ਵਿਚ ਭਾਰਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਨੇ ਸਪੇਨ ਨੂੰ 2-0 ਨਾਲ ਹਰਾਇਆ ਅਤੇ ਮੇਜ਼ਬਾਨ ਟੀਮ ਨੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਭਾਰਤ ਲਈ ਅਮਿਤ ਰੋਹੀਦਾਸ ਨੇ ਪਹਿਲੇ ਕੁਆਰਟਰ ਵਿੱਚ ਗੋਲ ਕੀਤਾ। ਭਾਰਤ ਨੇ ਦੂਜੇ ਕੁਆਰਟਰ ਵਿੱਚ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਹਾਰਦਿਕ ਸਿੰਘ ਨੇ ਭਾਰਤ ਲਈ ਦੂਜਾ ਗੋਲ ਕਰਕੇ 2-0 ਦੀ ਬੜ੍ਹਤ ਬਣਾ ਲਈ। ਭਾਰਤੀ ਟੀਮ ਨੇ ਮੈਚ ਵਿੱਚ ਕਾਬੂ ਦਿਖਾਇਆ। ਇਹ ਬੜ੍ਹਤ ਪੂਰੇ ਮੈਚ ਵਿਚ ਜਾਰੀ ਰਹੀ। ਭਾਰਤੀ ਟੀਮ ਨੇ ਸਾਰੇ ਮੈਚ ਵਿਚ ਚੰਗਾ ਖੇਡਿਆ। ਚੌਥੇ ਕੁਆਰਟਰ ਵਿੱਚ ਵੀ ਕੋਈ ਗੋਲ ਨਹੀਂ ਹੋ ਸਕਿਆ। ਇਸ ਕਾਰਨ ਭਾਰਤ ਨੇ 2-0 ਨਾਲ ਜਿੱਤ ਦਰਜ ਕੀਤੀ।
ਹਾਕੀ ਵਿਸ਼ਵ ਕੱਪ ਵਿਚ ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ
