Asia Cup 2023 schedule : ਏਸ਼ੀਆ ਕੱਪ 2023 ਦੇ ਸ਼ਡਿਊਲ ਦਾ ਅਧਿਕਾਰਤ ਐਲਾਨ ਹੁਣ ਤੋਂ ਕੁਝ ਘੰਟਿਆਂ ਬਾਅਦ ਹੀ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜਾਗਰਣ ਦੇ ਖੇਡ ਪੱਤਰਕਾਰ ਅਭਿਸ਼ੇਕ ਤ੍ਰਿਪਾਠੀ ਏਸ਼ੀਆ ਕੱਪ ਦੇ ਸ਼ਡਿਊਲ ਸਬੰਧੀ ਅਹਿਮ ਜਾਣਕਾਰੀ ਦੇ ਚੁੱਕੇ ਹਨ। ਉਨ੍ਹਾਂ ਮੁਤਾਬਕ ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਮੁਲਤਾਨ ‘ਚ ਖੇਡਿਆ ਜਾਵੇਗਾ, ਜਦਕਿ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਵੇਗਾ। ਉੱਥੇ ਹੀ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 2 ਸਤੰਬਰ ਨੂੰ ਕੈਂਡੀ ‘ਚ ਆਹਮੋ-ਸਾਹਮਣੇ ਹੋਣਗੀਆਂ।
Asia Cup 2023 ਦੇ ਅਧਿਕਾਰਤ ਪ੍ਰੋਗਰਾਮ ਦਾ ਅੱਜ ਹੋਵੇਗਾ ਐਲਾਨ
ਦਰਅਸਲ, ਪਾਕਿਸਤਾਨ ਕ੍ਰਿਕਟ ਬੋਰਡ ਯਾਨੀ ਪੀਸੀਬੀ ਨੂੰ ਏਸ਼ੀਆ ਕੱਪ 2023 ਦੀ ਮੇਜ਼ਬਾਨੀ ਮਿਲ ਗਈ ਹੈ ਪਰ ਬੀਸੀਸੀਆਈ ਸਕੱਤਰ ਜੈ ਸ਼ਾਹ ਦੇ ਇਤਰਾਜ਼ ਤੋਂ ਬਾਅਦ ਹੁਣ ਟੂਰਨਾਮੈਂਟ ਹਾਈਬ੍ਰਿਡ ਮਾਡਲ ‘ਤੇ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਬੀਸੀਸੀਆਈ ਨੇ ਭਾਰਤੀ ਟੀਮ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਅਜਿਹੇ ‘ਚ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਸਮੇਤ 4 ਮੈਚ ਪਾਕਿਸਤਾਨ ‘ਚ ਹੋਣਗੇ। ਇਸ ਦੇ ਨਾਲ ਹੀ ਬਾਕੀ ਦੇ 9 ਮੈਚ ਸ਼੍ਰੀਲੰਕਾ ‘ਚ ਆਯੋਜਿਤ ਕੀਤੇ ਜਾਣਗੇ। ਭਾਰਤ ਆਪਣੇ ਸਾਰੇ ਮੈਚ ਸ੍ਰੀਲੰਕਾ ਵਿੱਚ ਹੀ ਖੇਡੇਗਾ।