ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ (16 ਅਗਸਤ) ਨੂੰ ਆਪਣਾ 55ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪੋਸਟ ਕਰ ਕੇ ਆਪਣੇ ਸਹਿਯੋਗੀ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕੀਤਾ ਹੈ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਿਸੋਦੀਆ ਝੂਠੇ ਕੇਸ ਵਿਚ ਜੇਲ੍ਹ ‘ਚ ਹਨ।
ਅੱਜ ਮੇਰਾ ਜਨਮ ਦਿਨ ਹੈ। ਬਹੁਤ ਸਾਰੇ ਲੋਕ ਆਪਣੀਆਂ ਸ਼ੁੱਭਕਾਮਨਾਵਾਂ ਭੇਜ ਰਹੇ ਹਨ। ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ! ਪਰ ਮੈਨੂੰ ਮਨੀਸ਼ ਦੀ ਯਾਦ ਆਉਂਦੀ ਹੈ। ਉਹ ਝੂਠੇ ਕੇਸ ਵਿਚ ਜੇਲ੍ਹ ‘ਚ ਹੈ। ਆਓ ਅੱਜ ਅਸੀਂ ਸਾਰੇ ਇਕ ਸੰਕਲਪ ਕਰੀਏ ਕਿ ਅਸੀਂ ਭਾਰਤ ‘ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਵਧੀਆ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਕੋਸ਼ਿਸ਼ ਕਰਾਂਗੇ। ਉਹੀ ਮਜ਼ਬੂਤ ਭਾਰਤ ਦੀ ਨੀਂਹ ਰੱਖੇਗਾ। ਇਸ ਨਾਲ ਭਾਰਤ ਨੂੰ ਨੰਬਰ 1 ਬਣਾਉਣ ਦੇ ਸਾਡੇ ਸੁਪਨੇ ਨੂੰ ਸਾਕਾਰ ਕਰਨ ‘ਚ ਮਦਦ ਮਿਲੇਗੀ। ਇਸ ਨਾਲ ਮਨੀਸ਼ ਵੀ ਖੁਸ਼ ਹੋਣਗੇ।