ਨਵੀਂ ਦਿੱਲੀ: ‘ਆਪ’ ਆਗੂ ਸੰਜੇ ਸਿੰਘ ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਿਛਲੇ ਹਫਤੇ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੇ ਖਿਲਾਫ ਸਿੱਧਾ ਸਿੱਧਾ ਕੇਸ ਬਣਾਇਆ ਗਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਵਿਰੋਧੀ ਧਿਰਾਂ ਨੂੰ ਸੁਣਨ ਤੋਂ ਬਾਅਦ ਸੰਜੇ ਸਿੰਘ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਜਿਸ ਬਾਰੇ ਸ਼ੁੱਕਰਵਾਰ ਨੂੰ ਹੁਕਮ ਸੁਣਾਏ ਜਾਣ ਦੀ ਸੰਭਾਵਨਾ ਹੈ। -ਪੀਟੀਆਈ
‘ਆਪ’ ਆਗੂ ਸੰਜੇ ਸਿੰਘ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
