ਹੈਰੋਇਨ ਤਸਕਰੀ ਮਾਮਲਾ: ਲਾਰੈਂਸ ਬਿਸ਼ਨੋਈ ਖਿਲਾਫ ਚਾਰਜਸ਼ੀਟ ਦਾਇਰ

ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਲਗਪਗ 39 ਕਿਲੋ ਹੈਰੋਇਨ ਜ਼ਬਤ ਕਰਨ ਵਾਲੇ ਇੱਕ ਮਾਮਲੇ ਵਿੱਚ ਵੀਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਏਜੰਸੀ ਨੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤੋਂ ਇਲਾਵਾ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120-ਬੀ, 201, 465 ਅਤੇ 471 ਤਹਿਤ ਵਿਸ਼ੇਸ਼ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ। ਉਨ੍ਹਾਂ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ (ਐਨਡੀਪੀਐਸ) ਐਕਟ ਅਤੇ ਅਤਿਵਾਦ ਵਿਰੋਧੀ ਕਾਨੂੰਨ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਅਹਿਮਦਾਬਾਦ ਦੇ ਅਤਿਵਾਦ ਰੋਕੂ ਦਸਤੇ (ਏ.ਟੀ.ਐੱਸ.) ਨੇ ਇਸ ਮਾਮਲੇ ‘ਚ 15 ਸਤੰਬਰ, 2022 ਨੂੰ ਸ਼ੁਰੂਆਤ ‘ਚ ਐੱਫ.ਆਈ.ਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਐਨਆਈਏ ਨੇ ਇਸ ਮਾਮਲੇ ਦਾ ਚਾਰਜ ਸੰਭਾਲ ਲਿਆ, ਇਸ ਨੂੰ 20 ਅਗਸਤ, 2023 ਨੂੰ ਮੁੜ ਦਰਜ ਕੀਤਾ। -ਪੀਟੀਆਈ

Sunil Verma

Learn More →

Leave a Reply

Your email address will not be published. Required fields are marked *

YouTube
Instagram
WhatsApp
Snapchat